breaking newscoronaviruscovid-19Delhifarmers protestLatest NewsPunjabਖ਼ਬਰਾਂ
ਕਿਸਾਨ ਜਥੇਬੰਦੀਆਂ ਕੇਂਦਰ ਨਾਲ ਗੱਲਬਾਤ ਲਈ ਤਿਆਰ-ਟਿਕੈਤ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਜੱਥੇਬੰਦੀਆਂ ਕੇਂਦਰ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਤਿਆਰ ਹਨ, ਪਰ ਗੱਲਬਾਤ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਹੋਣੀ ਚਾਹੀਦੀ ਹੈ। ਮੰਗਾਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਕਿਸਾਨ ਰੋਸ ਮੁਜ਼ਾਹਰੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਟਿਕੈਤ ਨੇ ਕਿਹਾ ਕਿ ਜਦੋਂ ਸਰਕਾਰ ਗੱਲ ਕਰਨੀ ਚਾਹੁੰਦੀ ਹੈ ਤਾਂ ਸੰਯੁਕਤ ਕਿਸਾਨ ਮੋਰਚਾ ਗੱਲਬਾਤ ਕਰੇਗਾ।ਤੁਹਾਨੂੰ ਦੱਸ ਦੇਈਏ ਕਿ ਟਿਕੈਤ ਅਭੈ ਸਿੰਘ ਸੰਧੂ ਦੇ ਪਰਿਵਾਰ ਨਾਲ ਸੋਗ ਕਰਨ ਲਈ ਮੋਹਾਲੀ ਆਇਆ ਸੀ। ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਭਤੀਜੇ ਸੰਧੂ ਦੀ ਹਾਲ ਹੀ ਵਿੱਚ ਕੋਵਿਡ ਕਾਰਨ ਮੌਤ ਹੋ ਗਈ ਸੀ।