breaking newsInternationalLatest Newsਖ਼ਬਰਾਂ

WHO ਵੱਲੋਂ ਚੀਨੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ, 6 ਵੈਕਸੀਨਾਂ ਨੂੰ ਮਿਲੀ ਹੁਣ ਤੱਕ ਹਰੀ ਝੰਡੀ

ਜਿਨੇਵਾ : ਵਿਸ਼ਵ ਸਿਹਤ ਸੰਗਠਨ ਵੱਲੋਂ ਚੀਨ ਦੀ ਸਿਨੋਫਾਰਮਾ ਦੀ ਕੋਰੋਨਾ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਨੂੰ ਸ਼ੁੱਕਰਵਾਰ ਨੂੰ ਮਨਜ਼ੂਰੀ ਮਿਲੀ ਹੈ। ਇਸ ਮਨਜ਼ੂਰੀ ਤੋਂ ਬਾਅਦ ਸੰਯੁਕਤ ਰਾਸ਼ਟਰ ਸਮਰਥਿਤ ਪ੍ਰੋਗਰਾਮ ਦੇ ਜ਼ਰੀਏ ਜ਼ਰੂਰਤਮੰਦ ਦੇਸ਼ਾਂ ਤੱਕ ਕੋਰੋਨਾ ਐਂਟੀ ਵੈਕਸੀਨ ਦੀ ਡੋਜ਼ ਪਹੁੰਚਣ ਦੀ ਉਂਮੀਦ ਬਣ ਗਈ ਹੈ। WHO ਦੇ ਤਕਨੀਕੀ ਸਲਾਹ ਸਮੂਹ ਨੇ ਪਹਿਲੀ ਵਾਰ ਚੀਨ ਦੀ ਕਿਸੇ ਕੋਰੋਨਾ ਐਂਟੀ ਵੈਕਸੀਨ ਦੇ ਐਮਰਜੈਂਸੀ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ।

ਸਿਨਫਾਰਮਾ ਵੱਲੋਂ ਬਣਾਈ ਵੈਕਸੀਨ ਨੂੰ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਰਾਸ਼ਟਰ ਸਮਰਥਿਤ ਕੋਵੈਕਸ ਪ੍ਰੋਗਰਾਮ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਦੇ ਜ਼ਰੀਏ ਗਰੀਬ ਅਤੇ ਲੋੜਵੰਦ ਦੇਸ਼ਾਂ ਤੱਕ ਐਂਟੀ ਕੋਰੋਨਾ ਵੈਕਸੀਨ ਪਹੁੰਚਾਈ ਜਾ ਰਹੀ ਹੈ। ਯੂਨੀਸੇਫ ਅਤੇ ਡਬਲਿਊ.ਐੱਚ.ਓ. ਦੇ ਅਮਰੀਕਾ ਸਥਿਤ ਖੇਤਰੀ ਦਫਤਰ ਦੇ ਜ਼ਰੀਏ ਵੀ ਇਸ ਦੀ ਵੰਡ ਕੀਤੀ ਜਾ ਸਕਦੀ ਹੈ। ਡਬਲਿਊ.ਐੱਚ.ਓ. ਦੇ ਜਨਰਲ ਸਕੱਤਰ ਟੇਡ੍ਰੋਸ ਅਦਨੋਮ ਘੇਬਰੇਸਿਅਸ ਨੇ ਕਿਹਾ ਕਿ ਚੀਨੀ ਵੈਕਸੀਨ ਨੂੰ ਮਿਲਾ ਕੇ ਹੁਣ ਤੱਕ 6 ਐਂਟੀ ਕੋਰੋਨਾ ਵਕਸੀਨ ਨੂੰ ਏਜੰਸੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

ਹੁਣ ਰਾਹ ਚੱਲਦੇ ਵੈਕਸੀਨ ਲਗਵਾ ਸਕਣਗੇ ਅਮਰੀਕੀ
ਅਮਰੀਕਾ ਵਿਚ ਕੋਰੋਨਾ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇੱਥੇ ਹੁਣ ਕੋਈ ਵੀ ਰਾਹ ਤੁਰਦੇ ਆਸਾਨੀ ਨਾਲ ਟੀਕਾ ਲਗਵਾ ਸਕਦਾ ਹੈ। ਇਸ ਲਈ ਹਜ਼ਾਰਾਂ ਫਾਰਮੇਸੀ ਅਤੇ ਮੋਬਾਈਲ ਕਲੀਨਿਕ ਦੀ ਵਿਵਸਥਾ ਕੀਤੀ ਗਈ ਹੈ। ਇਹ ਕਦਮ ਕੋਰੋਨਾ ਮਹਾਮਾਰੀ ਖ਼ਿਲਾਫ਼ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਉਣ ਲਈ ਚੁੱਕਿਆ ਗਿਆ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੀਤੇ ਹਫ਼ਤੇ ਟੀਕਾਕਰਨ ਨੂੰ ਵਧਾਵਾ ਦੇਣ ਲਈ ਇਸ ਸਹੂਲਤ ਦਾ ਐਲਾਨ ਕੀਤਾ ਸੀ। ਅਮਰੀਕਾ ਵਿਚ ਹੁਣ ਤੱਕ ਕਰੀਬ 15 ਕਰੋੜ ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇੱਥੇ ਹੁਣ ਤੱਕ 3 ਕਰੋੜ 33 ਲੱਖ ਤੋਂ ਵੱਧ ਮਾਮਲੇ ਪਾਏ ਗਏ ਹਨ ਜਦਕਿ 5 ਲੱਖ 94 ਹਜ਼ਾਰ ਮਰੀਜ਼ਾਂ ਦੀ ਮੌਤ ਹੋਈ ਹੈ।

Tags

Related Articles

Leave a Reply

Your email address will not be published. Required fields are marked *

Back to top button
Close
Close