ਬੇਅਦਬੀ ਮਾਮਲੇ ਚ SIT ਦਾ ਵੱਡਾ ਐਕਸ਼ਨ,6 ਡੇਰਾ ਪ੍ਰੇਮੀਆਂ ਨੂੰ ਕੀਤਾ ਗ੍ਰਿਫਤਾਰ

ਸ੍ਰੀ ਗੁਰੂ ਗਰੰਥ ਸਾਹਿਬ ਬੇਅਦਬੀ ਕੇਸ ਵਿੱਚ ਐਸ.ਆਈ.ਟੀ ਵੱਲੋਂ ਬਰਗਾੜੀ ਬੇਅਦਬੀ ਦੇ ਮਾਮਲੇ ਵਿੱਚ 6 ਸਿਰਸਾ ਡੇਰਾ ਪ੍ਰੇਮੀਆਂ ਨੂੰ ਫਿਰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ 117/2015 ਅਤੇ 128/2015 ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।
ਬਰਗਾੜੀ ਅਤੇ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ 6 ਸਾਲ ਪੁਰਾਣੇ ਕੇਸ ਦੀ ਜਾਂਚ ਲਈ ਗਠਿਤ ਕੀਤੀ ਗਈ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਪੀਐਸ ਐਸ ਪੀ ਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਪਹਿਲੀ ਵਾਰ ਸੀਬੀਆਈ ਵੱਲੋਂ ਇਹ ਕੇਸ ਪੰਜਾਬ ਪੁਲਿਸ ਨੂੰ ਸੌਂਪਣ ਤੋਂ ਬਾਅਦ ਵੱਡੀ ਸਫਲਤਾ ਹਾਸਲ ਕੀਤੀ ਹੈ।ਟੀਮ ਦੇ ਹੋਰ ਮੈਂਬਰ ਰਜਿੰਦਰ ਸਿੰਘ ਸੋਹਲ, ਏ.ਆਈ.ਜੀ., ਕਾਊਂਟਰ-ਇੰਟੈਲੀਜੈਂਸ, ਪੰਜਾਬ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੰਨੀ, ਸਿੱਖ ਵਾਲਾ ਫਰੀਦਕੋਟ, ਬਲਜੀਤ ਸਿੰਘ, ਸ਼ਕਤੀ ਸਿੰਘ ਵਾਸੀ ਡੁੱਗੋ ਰੋਮਾਣਾ, ਫਰੀਦਕੋਟ, ਰਣਜੀਤ ਸਿੰਘ ਉਰਫ ਭੋਲਾ ਅਤੇ ਨਿਸ਼ਾਨ ਸਿੰਘ, ਕੋਟਕਪੂਰਾ ਵਜੋਂ ਹੋਈ ਹੈ।