ChandigarhLatest NewsPunjabਖ਼ਬਰਾਂ
ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਿਲਾਂ | Ex DGP Sumedh Saini | Multani Case

ਮੁਹਾਲੀ 20 ਅਗਸਤ 2020
ਮੁਲਤਾਨੀ ਅਗਵਾ ਤੇ ਕਤਲ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਦੋ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਦੇ ਬਿਆਨ ਦਰਜ ਹੋ ਗਏ ਹਨ। ਮੁਹਾਲੀ ਅਦਾਲਤ ਵਿੱਚ ਦੋਵੇਂ ਸਾਬਕਾ ਅਧਿਕਾਰੀਆਂ ਨੇ ਧਾਰਾ 164 ਤਹਿਤ ਆਪਣੀ ਮਰਜ਼ੀ ਨਾਲ ਬਿਆਨ ਦਰਜ ਕਰਵਾਏ। ਖ਼ਾਸ ਗੱਲ ਇਹ ਹੈ ਕਿ ਦੋਵੇਂ ਅਧਿਕਾਰੀ ਪਹਿਲਾਂ ਹੀ ਧਾਰਾ 306 ਤਹਿਤ ਲਿਖਤੀ ਤੌਰ ‘ਤੇ ਵੀ ਆਪਣੇ ਬਿਆਨਾਂ ਦਾ ਨਮੂਨਾ ਦੇ ਚੁੱਕੇ ਹਨ। ਜਿਸ ਤੋਂ ਬਾਅਦ ਬਿਆਨਾਂ ਦੇ ਆਧਾਰ ’ਤੇ ਸੁਮੇਧ ਸੈਣੀ ਅਤੇ ਬਾਕੀ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾ ਸਕਦਾ ਹੈ। ਬਿਆਨਾਂ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਅੱਜ 21 ਅਗਸਤ ਲਈ ਰਾਖਵਾਂ ਰੱਖ ਲਿਆ ਹੈ। ਲਿਹਾਜ਼ਾ ਅੱਜ ਕੀ ਫ਼ੈਸਲਾ ਆਉਂਦਾ ਹੈ ਇਸ ‘ਤੇ ਨਜ਼ਰ ਰਹੇਗੀ।




