breaking newsLatest NewsPunjabਖ਼ਬਰਾਂ
ਸਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜਮ ਫਰੰਟ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂੁਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ ਮੁਲਾਜਮ ਫਰੰਟ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਨਾਲ ਕੰਮ ਕਰਦੇ ਬਾਜ ਸਿੰਘ ਖਹਿਰਾ ਨੂੰ ਮੁਲਾਜਮ ਫਰੰਟ ਦਾ ਪ੍ਰਧਾਨ ਬਣਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਮਨਜੀਤ ਸਿੰਘ ਚਹਿਲ ਪਟਿਆਲਾ ਨੂੰ ਸਕੱਤਰ ਜਨਰਲ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਮਾਨਸਾ ਨੂੰ ਮੁਲਾਜਮ ਫਰੰਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਡਾ. ਚੀਮਾ ਨੇ ਦੱਸਿਆ ਕਿ ਮੁਲਾਜਮ ਵਿੰਗ ਅਤੇ ਫਰੰਟ ਦੇ ਬਾਕੀ ਅਹੁਦੇਦਾਰਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ।




