Latest NewsPunjabਖ਼ਬਰਾਂ
ਕੋਰੋਨਾ ਮਰੀਜ਼ ਨੇ ਖ਼ੁਦਕੁਸ਼ੀ ਕਿਉਂ ਕੀਤੀ? | Corona Patient | Suicide

ਅੰਮ੍ਰਿਤਸਰ 17 ਅਗਸਤ 2020
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖ਼ਲ ਇਕ ਕੋਰੋਨਾ ਵਾਇਰਸ ਮਰੀਜ਼ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਭਿੱਖੀਵਿੰਡ ਦਾ ਰਹਿਣ ਵਾਲਾ ਸੀ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। 15 ਅਗਸਤ ਨੂੰ ਦਾਖ਼ਲ ਕੀਤੇ ਮਰੀਜ਼ ਨੇ ਅੱਜ ਤੜਕਸਾਰ 8 ਵਜੇ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।




