ਸੰਗਰੂਰ ‘ਚ ਕੋਰੋਨਾ ਵਾਇਰਸ ਦਾ ਕਹਿਰ | Sangrur | Corona Virus

ਸੰਗਰੂਰ 14 ਅਗਸਤ 2020
ਪੰਜਾਬ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਅੱਜ ਜ਼ਿਲ੍ਹਾ ਸੰਗਰੂਰ ‘ਚ ਕੋਰੋਨਾ ਨਾਲ 4 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਲੌਂਗੋਵਾਲ, ਕੌਹਰੀਆਂ, ਸ਼ੇਰਪੁਰ ਤੇ ਧੂਰੀ ਬਲਾਕ ਦੇ ਇਹਨਾਂ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਪਰ ਕੋਰੋਨਾ ਦੇ ਕਹਿਰ ਤੋਂ ਬਚਾਅ ਨਹੀਂ ਹੋ ਸਕਿਆ। ਇਕੱਲੇ ਸੰਗਰੂਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਹੁਣ ਤੱਕ 48 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। 31 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਜਦਕਿ 18 ਮਰੀਜ਼ ਤੰਦੁਰਸਤ ਹੋ ਕੇ ਘਰ ਵਾਪਸੀ ਕਰ ਚੁੱਕੇ ਹਨ। ਸੰਗਰੂਰ ਜ਼ਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 1300 ਤੋਂ ਪਾਰ ਹੋ ਚੁੱਕੀ ਹੈ, ਜਦਕਿ 1200 ਦੇ ਕਰੀਬ ਮਰੀਜ਼ ਠੀਕ ਵੀ ਹੋ ਚੁੱਕੇ ਹਨ। ਪੁਲਿਸ ਲਾਇਨ ਦੇ ਕੁਲ 8 ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਪੋਜ਼ੀਟਿਵ ਆਉਣ ਨਾਲ ਪੁਲਿਸ ਲਾਇਨ ਨੂੰ ਤਿੰਨ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਸੋਮਵਾਰ ਨੂੰ ਦਫ਼ਤਰ ਖੋਲ੍ਹੇ ਜਾਣਗੇ। ਸੰਗਰੂਰ ਜ਼ਿਲ੍ਹੇ ‘ਚ ਹੁਣ ਤੱਕ ਕੁੱਲ 190 ਮਰੀਜ਼ ਕੋਰੋਨਾ ਵਾਇਰਸ ਦੇ ਐਕਟਿਵ ਮਰੀਜ਼ ਹਨ, ਜਿੰਨ੍ਹਾਂ ‘ਚੋਂ 4 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਰ ਵਾਰ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰੋ। ਕੋਰੋਨਾ ਤੋਂ ਬਚਣ ਲਈ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖੋ। ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲੋ ਤੇ ਹੱਥਾਂ ਨੂੰ ਸੈਨੇਟਾਇਜ਼ ਕਰੋ।




