breaking newscovid-19Latest NewsPunjabਖ਼ਬਰਾਂ

‘ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਕੀਤਾ ਨਾ-ਮਨਜ਼ੂਰ’

ਚੰਡੀਗੜ੍ਹ : ਕੋਵਿਡ ਟੀਕਿਆਂ ਦੇ ਨਿਰਮਾਤਾ ਵਿੱਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ।

ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸ਼ਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ।

ਇਹ ਪਹੁੰਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਨਾਲ ਕੀਤੀ ਗਈ ਪਰ ਹਾਲੇ ਤੱਕ ਸਿਰਫ ਮੌਡਰਨਾ ਵੱਲੋਂ ਹੀ ਜਵਾਬ ਆਇਆ ਹੈ। ਸਟੇਟ ਨੋਡਲ ਅਧਿਕਾਰੀ ਸ੍ਰੀ ਗਰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿੱਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 44 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

ਸ੍ਰੀ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਅਲਾਟਮੈਂਟ ਅਨੁਸਾਰ ਸੂਬਾ ਸਰਕਾਰ ਸਿਰਫ 4.2 ਲੱਖ ਦੀ ਖੁਰਾਕ ਖਰੀਦ ਕਰਨ ਦੇ ਯੋਗ ਹੋਈ ਹੈ ਜਿਸ ਵਿੱਚ ਕੱਲ ਪ੍ਰਾਪਤ ਕੀਤੀਆਂ 66,000 ਖੁਰਾਕਾਂ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 3.65 ਲੱਖ ਟੀਕਿਆਂ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਸਿਰਫ 64000 ਹੀ ਵਰਤੋਂ ਲਈ ਬਚੇ ਹਨ।

Tags

Related Articles

Leave a Reply

Your email address will not be published. Required fields are marked *

Back to top button
Close
Close