Latest NewsPunjabਖ਼ਬਰਾਂ
ਪੰਜਾਬ ਦੇ ਮੁੱਖ ਮੰਤਰੀ ਨੇ ਹੁਣੇ ਹੁਣੇ ਵੱਡਾ ਐਲਾਨ ਕੀਤਾ, ਲੋਕਾਂ ‘ਚ ਖ਼ੁਸ਼ੀ ਦੀ ਲਹਿਰ

ਚੰਡੀਗੜ੍ਹ 11 ਅਗਸਤ 2020
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣੇ ਹੁਣੇ ਵੱਡਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਹੈ ਕਿ ਤੁਹਾਡੇ ਨਾਲ ਜੋ ਵਾਅਦਾ ਕੀਤਾ ਸੀ ਉਸਨੂੰ ਪੂਰਾ ਕਰਦੇ ਹੋਏ ਅਸੀਂ ਇਸ 12 ਅਗਸਤ ਨੂੰ ਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਸਰਕਾਰੀ ਸਕੂਲਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫੋਨ ਵੰਡਣ ਜਾ ਰਹੇ ਹਾਂ। ਮੈਨੂੰ ਪੂਰਾ ਯਕੀਨ ਹੈ ਕਿ ਇਹ ਸਮਾਰਟ ਫੋਨ ਤੁਹਾਨੂੰ ਆੱਨਲਾਈਨ ਸਿੱਖਿਆ ‘ਚ ਸਹਾਈ ਹੋਣਗੇ। ਜ਼ਿਕਰਯੋਗ ਹੈ ਕਿ ਇਹ ਸਮਾਰਟਫੋਨ ਪਹਿਲੇ ਪੜਾਅ ‘ਚ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ‘ਚ ਆਉਣ ਤੋਂ ਪਹਿਲਾਂ 2017 ‘ਚ ਚੋਣ ਮੈਨੀਫੈਸਟੋ ‘ਚ ਵਾਅਦਾ ਕੀਤਾ ਸੀ ਕਿ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਵੰਡੇ ਜਾਣਗੇ। ਏਸੇ ਲੜੀ ਤਹਿਤ ਪਹਿਲੇ ਪੜਾਅ ‘ਚ 1.73 ਲੱਖ ਸਮਾਰਟ ਫੋਨ ਵੰਡੇ ਜਾਣਗੇ।




