ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਮੁੱਖ ਮੰਤਰੀ ਕੈਪਟਨ ਦਾ ਵੱਡਾ ਫ਼ੈਸਲਾ | Punjab Police | Captain Amarinder Singh

ਚੰਡੀਗੜ੍ਹ 16 ਜੁਲਾਈ 2020
ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਮੌਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਦੇ ਡੀ.ਜੀ.ਪੀ. ਨੂੰ ਵਿਸ਼ੇਸ਼ ਰਾਖਵੇਂ ਦਸਤੇ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਅਤੇ ਇਸ ਮਕਸਦ ਹਿੱਤ ਅਗਲੇ ਕੁਝ ਮਹੀਨਿਆਂ ਲਈ ਗੈਰ-ਜ਼ਰੂਰੀ ਡਿਊਟੀਆਂ ‘ਤੇ ਤਾਇਨਾਤ ਪੁਲੀਸ ਕਰਮੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਦੀ ਸਮੀਖਿਆ ਸਬੰਧੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਖਾਸ ਕਰਕੇ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਡੀ.ਜੀ.ਪੀ. ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਕੋਵਿਡ ਦੇ ਕੇਸਾਂ ਦੀ ਬਹੁਤਾਤ ਵਾਲੇ ਸ਼ਹਿਰਾਂ ਦੇ ਐਸ.ਐਸ.ਪੀਜ਼ ਨੂੰ ਇਹ ਹਦਾਇਤਾਂ ਵੀ ਦਿੱਤੀਆਂ ਜਾਣ ਕਿ ਇਸ ਮਹਾਂਮਾਰੀ ਦੇ ਹੋਰ ਫੈਲਾਅ ਨੂੰ ਰੋਕਣ ਲਈ ਨਿਯਮਾਂ ਅਤੇ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।




