ChandigarhLatest NewsPunjabਖ਼ਬਰਾਂ
ਮੁੱਖ ਮੰਤਰੀ ਕੈਪਟਨ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ 12 ਅਗਸਤ 2020
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਕ੍ਰਿਸ਼ਨ ਜੀ ਦੇ ਜਨਮਦਿਨ ‘ਜਨਮਅਸ਼ਟਮੀ’ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਅਰਦਾਸ ਹੈ ਕਿ ਭਗਵਾਨ ਕ੍ਰਿਸ਼ਨ ਜੀ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਉਣ, ਨਾਲ ਹੀ ਅਸੀਂ ਇਸ ਸ਼ੁਭ ਦਿਹਾੜੇ ‘ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡ ਕੇ ਤੁਹਾਡੇ ਨਾਲ ਕੀਤੇ ਆਪਣੇ ਸਮਾਰਟਫੋਨ ਦੇਣ ਦੇ ਵਾਅਦੇ ਨੂੰ ਵੀ ਪੂਰਾ ਕਰ ਰਹੇ ਹਾਂ।
ਇਸ ਤੋਂ ਪਹਿਲਾਂ ਬੀਤੇ ਦਿਨ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਅਸੀਂ 12ਵੀਂ ਜਮਾਤ ਦੇ 1.73 ਲੱਖ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡ ਕੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਮੇਰੀ ਸਾਰੇ ਵਿਦਿਆਰਥੀਆਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਸਮਾਰਟਫੋਨਾਂ ਦੀ ਵਰਤੋਂ ਆਪਣੀ ਪੜ੍ਹਾਈ ਲਈ ਕਰਨ, ਖਾਸ ਕਰਕੇ ਇਸ ਕੋਵਿਡ-19 ਦੇ ਔਖੇ ਸਮੇਂ ਵਿੱਚ। ਮੇਰੀ ਤੁਹਾਨੂੰ ਸਾਰਿਆਂ ਨੂੰ ਇਹ ਵੀ ਅਪੀਲ ਹੈ ਕਿ ਘਰ ਰਹੋ ਤੇ ਸੁਰੱਖਿਅਤ ਰਹੋ।




