ChandigarhLatest NewsPunjabਖ਼ਬਰਾਂ
ਜ਼ਹਿਰੀਲੀ ਸ਼ਰਾਬ ਮਾਮਲਾ- ਅਕਾਲੀ ਦਲ ਨੇ ਹੁਣੇ ਹੁਣੇ ਕੀਤਾ ਵੱਡਾ ਐਲਾਨ | Akali Dal

ਅੰਮ੍ਰਿਤਸਰ 13 ਅਗਸਤ 2020
ਜਾਅਲੀ ਸ਼ਰਾਬ ਦੁਖਾਂਤ ਨਾਲ ਸਥਾਈ ਤੌਰ ‘ਤੇ ਅਪੰਗ ਹੋਏ ਲੋਕਾਂ ਨੂੰ ਡਾਕਟਰੀ ਦੇਖਭਾਲ ਮੁਹੱਈਆ ਨਾ ਕਰਵਾਏ ਜਾਣ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿੰਦਿਆ ਕਰਦਿਆਂ, ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ ਨੇ ਇਸ ਦੁਖਾਂਤ ਦੇ ਜ਼ਿੰਮੇਵਾਰ ਦੋਸ਼ੀਆਂ ‘ਤੇ ਕਤਲ ਦਾ ਕੇਸ ਦਰਜ ਕਰਨ ਤੋਂ ਇਲਾਵਾ ਪੀੜਤ ਲੋਕਾਂ ਲਈ 20 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ। ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਦੁਖਾਂਤ ਪੀੜਤ ਲੋਕਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੋਰਾ ਵੀ ਯਤਨ ਨਾ ਕੀਤਾ ਜਾਣਾ, ਮੁੱਖ ਮੰਤਰੀ ਦੀ ਗ਼ੈਰ ਸੰਜੀਦਗੀ ਦਾ ਪਰਦਾਫਾਸ਼ ਕਰਦਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੀ ਆਗਿਆ ਨਹੀਂ ਦੇਵੇਗਾ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਖ਼ੀਰ ਤੱਕ ਲੜੇਗਾ।”




