Latest NewsPunjabਖ਼ਬਰਾਂ
ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਐੱਸ.ਐੱਸ.ਪੀ. ਧਰੁਵ ਦਹੀਆ ‘ਤੇ ਮਜੀਠੀਆ ਨੂੰ ਸ਼ੱਕ

ਅੰਮ੍ਰਿਤਸਰ 11 ਅਗਸਤ 2020
ਜ਼ਹਿਰੀਲੀ ਸ਼ਰਾਬ ਦੇ ਮਾਮਲੇ ‘ਚ ਸਿਆਸਤ ਗਰਮਾਈ ਹੋਈ ਹੈ। ਅਕਾਲੀ ਦਲ ਲਗਾਤਾਰ ਕੈਪਟਨ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਕੇ ਮੈਦਾਨ ‘ਚ ਡਟਿਆ ਹੋਇਆ ਹੈ। ਏਸੇ ਦੇ ਚੱਲਦਿਆਂ ਅੱਜ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਤਰਨਤਾਰਨ ਜ਼ਿਲ੍ਹੇ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਲਈ ਐੱਸ.ਐੱਸ.ਪੀ. ਧਰੁਵ ਦਹੀਆ ਕਥਿਤ ਤੌਰ ‘ਤੇ ਜ਼ਿੰਮੇਵਾਰ ਹਨ। ਦੇ ਘੇਰੇ ‘ਚ ਲਿਆਂਦਾ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਐੱਸ.ਐੱਸ.ਪੀ. ਦੀ ਮਿਲੀਭੁਗਤ ਨਾਲ ਹੀ ਲੋਕਾਂ ਦੀਆਂ ਮੌਤਾਂ ਹੋਈਆਂ ਹਨ। ਇਸ ਲਈ ਉਨ੍ਹਾਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਮਜੀਠੀਆ ਨੇ ਤਾਂ ਧਰੁਵ ਦਹੀਆ ਨੂੰ ਅੰਮ੍ਰਿਤਸਰ ਦਿਹਾਤੀ ਦਾ ਐੱਸ.ਐੱਸ.ਪੀ. ਲਗਾਉਣ ਉੱਤੇ ਵੀ ਸ਼ੱਕ ਜਤਾਇਆ।




