ChandigarhInternationalLatest NewsNationalPunjab
ਸਿੱਧੂ ਮੂਸੇਵਾਲਾ ‘ਤੇ ਇਕ ਹੋਰ ਪਰਚਾ | CRIME BRANCH | SIDHU MOOSEWALA

ਚੰਡੀਗੜ੍ਹ 20 ਜੁਲਾਈ 2020
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਨਵੇਂ ਗੀਤ ਕਾਰਨ ਫੇਰ ਵਿਵਾਦਾਂ ਵਿੱਚ ਹੈ। ਮੂਸੇਵਾਲਾ ਨੇ ਜ਼ਮਾਨਤ ਮਿਲਣ ਤੋਂ ਬਾਅਦ ‘ਸੰਜੂ’ ਗਾਣਾ ਜਿਵੇਂ ਹੀ ਰਿਲੀਜ਼ ਕੀਤਾ ਤਾਂ ਕਈਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਅਸਲਾ ਕਾਨੂੰਨ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਤਿਆਰੀ ਖਿੱਚੀ ਹੈ। ਇਸੇ ਦੌਰਾਨ ਮੂਸੇਵਾਲਾ ਵਿਰੁੱਧ ਕ੍ਰਾਈਮ ਸ਼ਾਖਾ ਨੇ ਉਸ ਦੇ ਨਵੇਂ ਗੀਤ “ਸੰਜੂ” ਨਾਲ ਹਿੰਸਾ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਕੱਦਮਾ ਦਰਜ ਕੀਤਾ ਹੈ।




