ਕੋਰੋਨਾ ਪੀੜਿਤਾਂ ਦੀ ਮਦਦ ਲਈ ਕਾਂਗਰਸ ਸਰਕਾਰ ਨੇ ਕੀਤਾ ਵੱਡਾ ਉਪਰਾਲਾ

ਚੰਡੀਗੜ੍ਹ:-ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕੋਰੋਨਾ ਪੀੜਿਤ ਪਰਿਵਾਰਾਂ ਦੀ ਮਦਦ ਕਰਨ ਸੰਬੰਧੀ ਵੱਡਾ ਉਪਰਾਲਾ ਕਰਨ ਜਾ ਰਹੇ ਹਨ।ਦੱਸ ਦਈਏ ਕਿ ਪੰਜਾਬ ‘ਚ ਵੀ ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ ‘ਚ ਵੀ ਕੋਰੋਨਾ ਦਾ ਗ੍ਰਾਫ ਦਿਨੋ ਦਿਨ ਵਧਦਾ ਕਰ ਜਾ ਹੈ।ਜਿਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੋਰੋਨਾ ਪੀੜਿਤ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਦੱਸ ਦਈਏ ਕਿ ਕੋਰੋਨ ਪੀੜਿਤਾਂ ਦੀ ਮਦਦ ਲਈ ਸੁਨੀਲ ਜਾਖੜ ਨੇ ਇੱਕ ਕਮੇਟੀ ਦਾ ਗਠਨ ਕੀਤਾ ਹੈ ਜਿਸਦੇ ਵਿੱਚ ਪਾਰਟੀ ਦੇ ਕਈ ਲੀਡਰ ਅਤੇ ਵਰਕਰ ਸ਼ਾਮਲ ਹਨ।ਕੋਰੋਨਾ ਪੀੜਿਤਾਂ ਦੀ ਮਦਦ ਲਈ ਬਣੀ ਇਸ ਕਮੇਟੀ ਦੀ ਸ਼ਰੂਆਤ ਸੋਮਵਾਰ ਨੂੰ ਚੰਡੀਗੜ੍ਹ ਪਾਰਟੀ ਦਰਫਤਾ ‘ਤੋਂ ਸੁਨੀਲ ਜਾਖੜ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਕਰਨਗੇ
ਜਾਖੜ ਨੇ ਕਿਹਾ ਕਿ ਇਸ ਸਮੇਂ ਅਸੀਂ ਮੁਸ਼ਕਲ ਸਮੇਂ ਵਿੱਚੋਂ ਲੰਘ ਰਹੇ ਹਾਂ ਅਤੇ ਅਜਿਹੀ ਸਥਿਤੀ ਵਿੱਚ ਆਪਸੀ ਮਦਦ ਦੀ ਬਹੁਤ ਜ਼ਿਆਦਾ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਰਾਜ ਸਰਕਾਰ ਵੱਲੋਂ ਹਰ ਸੰਭਵ ਡਾਕਟਰੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਪਰ ਇਨ੍ਹਾਂ ਹਾਲਤਾਂ ਵਿੱਚ ਇਹ ਫੈਸਲਾ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਾਰਟੀ ਨੇ ਲਿਆ ਹੈ।
ਜਾਖੜ ਨੇ ਦੱਸਿਆ ਕਿ ਇਸ ਕਾਰਜ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਨਪ੍ਰੀਤ ਸਿੰਘ ਲਾਲੀ ਨੂੰ ਸੂਬਾ ਕੋਆਰਡੀਨੇਟਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਕਰਮਵੀਰ ਸਿੰਘ ਸਿੱਧੂ ਨੂੰ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ, ਜੋ ਪੰਜਾਬ ਪ੍ਰਦੇਸ਼ ਦੇ ਦਫ਼ਤਰ ਵਿਚ ਬੈਠਣਗੇ। ਕਾਂਗਰਸ ਕਮੇਟੀ, ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣਗੇ




