ਕੈਪਟਨ ਖਿਲਾਫ ਬਗਾਵਤ ਹੋਈ ਤੇਜ਼,ਰਾਜ ਕੁਮਾਰ ਵੇਰਕਾ ਦੇ ਘਰ ਮੰਤਰੀ ਅੱਜ ਕਰ ਰਹੇ ਨੇ ਮੀਟਿੰਗ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਹੰਗਾਮਾ ਹੋ ਗਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਬਗਾਵਤ ਤੇਜ਼ ਹੋ ਗਈ ਹੈ। ਕਾਂਗਰਸ ਦੇ ਵਿਧਾਇਕਾਂ ਦੀਆਂ ਰੋਜ਼ਾਨਾ ਮੀਟਿੰਗਾਂ ਚੱਲ ਰਹੀਆਂ ਹਨ। ਇਸ ਕੜੀ ਵਿਚ ਅੱਜ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਗ੍ਰਹਿ ਵਿਖੇ ਇਕ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਕਈ ਵਿਧਾਇਕ ਸ਼ਾਮਲ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਾਂਗਰਸ ਦੇ ਦਲਿਤ ਵਿਧਾਇਕ ਕੈਬਿਨੇਟ ਮੰਤਰੀ ਚਰਨਜੀਤ ਚੰਨੀ ਦੇ ਘਰ ਇਕੱਠੇ ਹੋਏ ਸਨ। ਤੁਹਾਨੂੰ ਦੱਸ ਦਈਏ ਕਿ ਕੈਬਿਨੇਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਗੁਰਪ੍ਰੀਤ ਕਾਂਗੜ ਵਿਚਕਾਰ ਹੋਈ ਮੁਲਾਕਾਤ ਤੋਂ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਦੇ ਡੇਰੇ ਵਿੱਚ ਹਲਚਲ ਮਚਾ ਦਿੱਤੀ। ਸੀਐੱਮ ਕੈਪਟਨ ਬਾਗੀ ਮੰਤਰੀਆਂ ਨੂੰ ਮਨਾਉਣ ਵਿਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਫੋਨ ’ਤੇ ਗੱਲਬਾਤ ਕਰ ਰਹੇ ਹਨ। ਖਬਰਾਂ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜਲਦੀ ਹੀ ਇਸ ਮਾਮਲੇ ਵਿੱਚ ਦਖਲ ਦੇ ਸਕਦੀ ਹੈ।




