breaking newscoronaviruscovid-19DelhiLatest NewsPoliticsPunjabਖ਼ਬਰਾਂ
PM ਮੋਦੀ ਨੇ CM ਕੈਪਟਨ ਨਾਲ ਕੀਤੀ ਮੀਟਿੰਗ,ਦੇਖੋ ਕਿਸ ਮੁੱਦੇ `ਤੇ ਹੋਈ ਚਰਚਾ

ਦੇਸ਼ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਨੂੰ ਹਾਹਾਕਾਰ ਮਚੀ ਹੋਈ ਹੈ।ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਅਤੇ ਕੋਰੋਨਾ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਉੱਤਰਾਖੰਡ, ਕਰਨਾਟਕ, ਬਿਹਾਰ ਦੇ ਮੁੱਖ ਮੰਤਰੀ ਨਾਲ ਵੀ ਗੱਲਬਾਤ ਕੀਤੀ। ਮੋਦੀ ਪਿਛਲੇ ਕੁਝ ਦਿਨਾਂ ਤੋਂ ਮਹਾਂਮਾਰੀ ਦੀ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੁਝਾਅ ਦੇਣ ਲਈ ਰਾਜ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ-ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ।




