breaking newsChandigarhLatest NewsPunjabਖ਼ਬਰਾਂ
Corona ਤੋਂ ਬਾਅਦ Black Fungus ਦਾ ਕਹਿਰ, Chandigarh PGI ‘ਚ 21 ਮਰੀਜਾਂ ਦਾ ਚੱਲ ਰਿਹੈ ਇਲਾਜ਼

ਚੰਡੀਗੜ੍ਹ : ਚੰਡੀਗੜ੍ਹ ਪੀਜੀਆਈ ‘ਚ ਕੋਰੋਨਾ ਮਹਾਮਾਰੀ ਤੋਂ ਬਾਅਦ ਹੁਣ ਬਲੈਕ ਫੰਗਸ ਦੇ ਨਵੇਂ ਮਾਮਲੇ ਆਉਣੇ ਸ਼ੁਰੂ ਹੋ ਗਏ। ਉਥੇ ਹੀ ਚੰਡੀਗੜ੍ਹ ਪੀਜੀਆਈ ‘ਚ 21 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬਲੈਕ ਫੰਗਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ।
ਬਕਾਇਦਾ ਇਸ ਨੂੰ ਮਹਾਮਾਰੀ ਐਕਟ ਦੇ ਤਹਿਤ ਨੋਟੀਫਾਈ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿਚ ਇਸ ਬਿਮਾਰੀ ਦੇ ਇਲਾਜ਼ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।