ChandigarhInternationalNationalਖ਼ਬਰਾਂ
ਸਕੂਲੀ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ 19 ਜੁਲਾਈ 2020
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਦੂਸਰੀ ਪ੍ਰਤੀਯੋਗਤਾ ਗੀਤ ਗਾਇਨ 20 ਜੁਲਾਈ ਤੋਂ ਆਰੰਭ ਹੋਵੇਗੀ।ਜਿਸ ਵਿੱਚ ਹਰੇਕ ਵਿਦਿਆਰਥੀ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਦਿੱਤਾ ਜਾਵੇਗਾ। ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਸਟੇਟ ਹੈਲਪ ਲਾਇਨ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।




