ChandigarhNationalPunjabਖ਼ਬਰਾਂ
ਕਾਂਗਰਸੀ ਵਿਧਾਇਕ ਤੇ ਅਧਿਕਾਰੀਆਂ ‘ਤੇ ਫੌਜਦਾਰੀ ਕੇਸ ਹੋਵੇ – ਅਕਾਲੀ ਦਲ

ਚੰਡੀਗੜ੍ਹ 15 ਜੁਲਾਈ 2020
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਜ਼ਾਰਾਂ ਕਰੋੜਾਂ ਰੁਪਏ ਦੇ ਘੁਟਾਲੇ ਵਿੱਚ ਸ਼ਾਮਲ ਕਾਂਗਰਸੀ ਵਿਧਾਇਕ ਅਤੇ ਅਧਿਕਾਰੀਆਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਦੇ ਆਦੇਸ਼ ਦੇਣ। ਉਪਰੋਕਤ ਵਿਧਾਇਕ ਨੇ ਜਲੰਧਰ ਦੇ ਇੱਕ ਹੋਟਲ ਵਿੱਚ ਗਰੀਬਾਂ ਵਿੱਚ ਵੰਡਣ ਲਈ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਦਾ ਭੰਡਾਰ ਜਮ੍ਹਾਂ ਕੀਤਾ ਸੀ, ਜੋ ਅਧਿਕਾਰੀਆਂ ਦੀ ਮਦਦ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ ਸੀ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ “ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਜੀ ਨੂੰ ਪੱਤਰ ਲਿਖ ਕੇ ਕੋਵਿਡ-19 ਕਾਰਨ ਲਾਗੂ ਹੋਈ ਤਾਲਾਬੰਦੀ ਦੌਰਾਨ ਪੰਜਾਬ ‘ਚ ਰਾਸ਼ਨ ਦੇ ਵੱਡੇ ਪੱਧਰ ‘ਤੇ ਹੋਏ ਗਬਨ ਦੀ ਕੇਂਦਰੀ ਜਾਂਚ ਦੀ ਮੰਗ ਕੀਤੀ ਹੈ।




