ChandigarhLatest NewsPunjabਖ਼ਬਰਾਂ
ਸੁਖਬੀਰ ਤੇ ਹਰਸਿਮਰਤ ਬਾਦਲ ਵੱਲੋਂ ਜਨਮ ਅਸ਼ਟਮੀ ਦੀਆਂ ਮੁਬਾਰਕਾਂ

ਚੰਡੀਗੜ੍ਹ 12 ਅਗਸਤ 2020
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਸਾਰੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਤੁਹਾਡੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰਨ।
ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਸੋਸ਼ਲ ਮੀਡੀਆ ‘ਤੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਦੀਆਂ ਸਭ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਹੈ ਕਿ ਭਗਵਾਨ ਕ੍ਰਿਸ਼ਨ ਸਾਨੂੰ ਸਭ ਨੂੰ ਪਿਆਰ, ਸ਼ਾਂਤੀ, ਖੁਸ਼ਹਾਲੀ, ਨਿਮਰਤਾ, ਦਇਆ ਅਤੇ ਤਰੱਕੀ ਦੀਆਂ ਦਾਤਾਂ ਬਖਸ਼ਣ।




