ChandigarhLatest NewsPunjabਖ਼ਬਰਾਂ
ਜ਼ਹਿਰੀਲੀ ਸ਼ਰਾਬ – ਕਾਂਗਰਸੀ ਆਗੂਆਂ ਨਾਲ ਜੁੜੀਆਂ 2 ਡਿਸਟਿਲਰੀਆਂ ਤੋਂ ਧਿਆਨ ਹਟਾਉਣ ਦੇ ਯਤਨ ਕੀਤੇ ਜਾਣੇ ਬੇਹੱਦ ਨਿੰਦਣਯੋਗ

ਚੰਡੀਗੜ੍ਹ 4 ਅਗਸਤ 2020
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦੇਸੀ ਸ਼ਰਾਬ ਬਣਾਉਣ ਵਾਲੇ ਅੱਡਿਆਂ ‘ਤੇ ਛਾਪੇਮਾਰੀ ਕਰਕੇ ਜਾਅਲੀ ਸ਼ਰਾਬ ਕਾਰਨ ਵਾਪਰੇ ਵੱਡੇ ਦੁਖਾਂਤ ਵਿੱਚ ਕਾਂਗਰਸੀ ਆਗੂਆਂ ਨਾਲ ਜੁੜੀਆਂ 2 ਡਿਸਟਿਲਰੀਆਂ ਤੋਂ ਧਿਆਨ ਹਟਾਉਣ ਦੇ ਯਤਨ ਕੀਤੇ ਜਾਣੇ ਬੇਹੱਦ ਨਿੰਦਣਯੋਗ ਹਨ। ਉਨ੍ਹਾਂ ਕਾਂਗਰਸ ਆਗੂਆਂ ਖਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਉੱਪਰ ਪੀੜਤ ਪਰਿਵਾਰਾਂ ਨੇ ਜਾਅਲੀ ਸ਼ਰਾਬ ਵੰਡਣ ਦਾ ਦੋਸ਼ ਲਾਇਆ ਹੈ। ਉਹਨਾਂ ਕਿਹਾ ਕਿ ਛਾਪੇ ਮਾਰਨ ਵਾਲੀਆਂ ਪਾਰਟੀਆਂ ਅਸਲ ਮੁੱਦੇ ਤੋਂ ਧਿਆਨ ਹਟਾਉਣ ਲਈ, ਪੰਜਾਬ ਭਰ ਵਿਚ ਛਾਪੇਮਾਰੀ ਕਰਕੇ ਦੇਸੀ ਸ਼ਰਾਬ ਬਣਾਉਣ ਲਈ ਵਰਤੀ ਜਾਂਦੀ ਲਾਹਨ ਨੂੰ ਜ਼ਬਤ ਕਰ ਰਹੀਆਂ ਹਨ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਸਨੇ ਹੁਣ ਤੱਕ ਇਸਨੂੰ ਰੋਕਣ ਦੀ ਕੋਈ ਕੋਸ਼ਿਸ਼ ਕਿਉਂ ਨਹੀਂ ਕੀਤੀ?




