Latest Newsਖ਼ਬਰਾਂ
267 ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

ਅੰਮ੍ਰਿਤਸਰ 11 ਅਗਸਤ 2020
267 ਸਰੂਪ ਘਟਣ ਦੇ ਮਾਮਲੇ ਦੀ ਜਾਂਚ 17 ਅਗਸਤ ਤੱਕ ਮੁਕੰਮਲ ਹੋ ਸਕਦੀ ਹੈ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਹੈ। ਉਹਨਾਂ ਕਿਹਾ ਕਿ ਇਸ ਜਾਂਚ ਕਮੇਟੀ ਦੇ ਮੁੱਖ ਅਧਿਕਾਰੀ ਡਾ. ਈਸ਼ਰ ਸਿੰਘ ਐਡਵੋਕੇਟ ਹਨ। ਜੋ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਹੋਰਾਂ ਸਬੰਧਤ ਲੋਕਾਂ ਦੇ ਵੀ ਬਿਆਨ ਲਏ ਜਾ ਰਹੇ ਹਨ। ਐਡਵੋਕੇਟ ਡਾ. ਈਸ਼ਰ ਸਿੰਘ ਦੀ ਰਿਪੋਰਟ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਮਾਮਲੇ ਸਬੰਧੀ ਫ਼ੈਸਲਾ ਕੀਤਾ ਜਾਵੇਗਾ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਜਿਹੜੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ, ਉਹ ਬਿਲਕੁਲ ਗਲਤ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਫ਼ੈਸਲੇ ਦੀ ਰਿਪੋਰਟ ਤੋਂ ਬਾਅਦ ਸੰਗਤਾਂ ਅੱਗੇ ਸਭ ਸਪੱਸ਼ਟ ਹੋਵੇਗਾ।




