ChandigarhInternationalNationalPunjabਖ਼ਬਰਾਂ
ਮੱਤੇਵਾੜਾ ਜੰਗਲ ਬਾਰੇ ਮੁੱਖ ਮੰਤਰੀ ਕੈਪਟਨ ਨੇ ਕੀਤਾ ਵੱਡਾ ਖ਼ੁਲਾਸਾ

ਚੰਡੀਗੜ੍ਹ 19 ਜੁਲਾਈ 2020
ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਆ ਰਹੀਆਂ ਰਿਪੋਰਟਾਂ ਨੂੰ ਪੂਰੀ ਤਰਾਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੁਝ ਲੋਕਾਂ ਨੇ ਇਹ ਕਿਹਾ ਕਿ ਜੰਗਲ ਨੂੰ ਉਜਾੜਿਆ ਜਾਵੇਗਾ ਜਦਕਿ ਇਸ ਗੱਲ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ।’’ ਉਨਾਂ ਦੱਸਿਆ ਕਿ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ। ਉਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਐਕੁਵਾਇਰ ਕੀਤੀ ਜ਼ਮੀਨ ਵਿੱਚ ਮੱਤੇਵਾੜਾ ਜੰਗਲ ਦੇ 2300 ਏਕੜ ਵਿੱਚੋਂ ਇਕ ਇੰਚ ਜ਼ਮੀਨ ਵੀ ਸ਼ਾਮਲ ਨਹੀਂ ਹੈ।




