Latest NewsNationalPunjabਖ਼ਬਰਾਂ
ਜ਼ਰੂਰੀ ਐਲਾਨ – ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਕਰਫਿਊ ਲਾਉਣ ਦੇ ਹੁਕਮ

ਚੰਡੀਗੜ੍ਹ 8 ਅਗਸਤ 2020
ਪੰਜਾਬ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਸ਼ਨਿਚਰਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਇਸ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਅਸੀਂ ਕੋਰੋਨਾ ਵਾਇਰਸ ਵਿਰੁੱਧ ਵਿੱਢੀ ਜੰਗ ਵਿੱਚ ਫ਼ਤਿਹ ਹਾਸਲ ਕਰ ਸਕੀਏ।



