ChandigarhLatest NewsNationalPunjabਖ਼ਬਰਾਂ
ਆਰ.ਐੱਸ.ਐੱਸ. ਤੇ ਸ਼੍ਰੋਮਣੀ ਕਮੇਟੀ ਬਾਰੇ ਢੀਂਡਸਾ ਦਾ ਬਿਆਨ ਸੁਣੋ, ਕਿਵੇਂ ਚੰਗੀ ਹੈ RSS?

ਬਟਾਲਾ 8 ਅਗਸਤ 2020
ਸ਼੍ਰੋਮਣੀ ਅਕਾਲੀ ਦਲ ਢੀਂਡਸਾ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੋਂ ਆਰਐੱਸਐੱਸ ਕਿਤੇ ਚੰਗੀ ਹੈ ਕਿਉਂਕਿ ਕੇਂਦਰ ਸਰਕਾਰ ਜਾਂ ਹੋਰ ਸੂਬਿਆਂ ’ਚ ਭਾਜਪਾ ਸਰਕਾਰ ਜਿੱਥੇ ਗ਼ਲਤ ਹੋਵੇ, ਸੰਘ ਉਸ ਨੇਤਾ ਦੇ ਤੁਰੰਤ ‘ਕੰਨ ਮਰੋੜ’ ਕੇ ਉਸ ਦੀ ਗ਼ਲਤੀ ਦਾ ਅਹਿਸਾਸ ਕਰਵਾ ਦਿੰਦਾ ਹੈ। ਪਰ ਬੇਅਦਬੀ ਕਾਂਡ, ਬਹਿਬਲ ਅਤੇ ਬਰਗਾੜੀ ਘਟਨਾਵਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਨੇ ਅਕਾਲੀ ਸਰਕਾਰ ਨੂੰ ਕੁਝ ਕਹਿਣ ਦੀ ਹਿੰਮਤ ਨਹੀਂ ਕੀਤੀ। ਪਿੰਡ ਧੁੱਪਸੜੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਇਹ ਬਿਆਨ ਦਿੰਦਿਆਂ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।