ChandigarhNationalPunjabਖ਼ਬਰਾਂ
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਤਤਕਾਲੀ SHO ਤੇ DSP ਨੂੰ ਵੱਡਾ ਝਟਕਾ

ਫਰੀਦਕੋਟ 15 ਜੁਲਾਈ –
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਗ੍ਰਿਫ਼ਤਾਰ ਕੋਟਕਪੂਰਾ ਦੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਦੀ ਜਮਾਨਤ ਅਰਜ਼ੀ ਅਤੇ ਕੋਟਕਪੂਰਾ ਦੇ ਤਤਕਾਲੀ DSP ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜਮਾਨਤ ਅਰਜ਼ੀ ਰੱਦ ਹੋ ਗਈ ਹੈ| ਫ਼ਰੀਦਕੋਟ ਦੇ ਕਾਰਜਕਾਰੀ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਫੈਸਲਾ ਸੁਣਾਉਂਦਿਆਂ ਦੋਹਾਂ ਦੀਆਂ ਜਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ SHO ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀ ਕਾਂਡ ‘ਚ ਵੀ ਦੋਸ਼ੀ ਵਜੋਂ ਨਾਮਜ਼ਦ ਕਰ ਲਿਆ ਹੈ।