ਖ਼ਬਰਾਂ
ਕੋਰੋਨਾ ਕਾਰਨ ਹੋਏ ਆਰਥਿਕ ਨੁਕਸਾਨ ਦੇ ਮੱਦੇਨਜ਼ਰ ਰਿਜ਼ਰਵ ਬੈਂਕ ਨੇ ਲਿਆ ਅਹਿਮ ਫੈਸਲਾ

ਨਵੀਂ ਦਿੱਲੀ : ਰਿਜ਼ਰਵ ਬੈਂਕ ਆਫ ਇੰਡੀਆ ਨੇ ਰੈਪੋ ਰੇਟ ਵਿਚ ਕਟੌਤੀ ਕਰਨ ਦਾ ਅਹਿਮ ਫੈਸਲਾ ਕੀਤਾ ਹੈ। ਇਹ ਕਟੌਤੀ 0.4 ਫੀਸਦ ਹੋਵੇਗੀ। ਰੈਪੋ ਰੇਟ ਜੋ ਪਹਿਲਾਂ 4.4 ਫੀਸਦ ਸੀ ਹੁਣ ਉਹ 4 ਫੀਸਦ ਹੋ ਗਿਆ ਹੈ। ਇਸ ਸਬੰਧੀ ਰਿਜ਼ਰਵ ਬੈਂਕ ਆਫ ਇੰਡੀਆ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ।ਸ਼ਕਤੀਕਾਂਤ ਦਾਸ ਨੇ ਕਿਹਾ ਕਿ ਕੋਰੋਨਾ ਸੰਕਟ ਕਾਰਨ ਆਰਥਿਕਤਾ ਨੂੰ ਨੁਕਸਾਨ ਪਹੁੰਚਿਆ ਹੈ, ਪਰ ਸਾਂਝੇ ਯਤਨਾਂ ਸਦਕਾ ਦੇਸ਼ ਇਸ ਸਥਿਤੀ ਤੋਂ ਨਿਕਲੰ ਸਕਦਾ ਹੈ। ਹਾਲਾਂਕਿ, ਵਿੱਤੀ ਸਾਲ 2020-21 ਦੌਰਾਨ ਦੇਸ਼ ਦੀ ਜੀਡੀਪੀ ਵਿਕਾਸ ਦਰ ਨਕਾਰਾਤਮਕ ਰਹੇਗੀ। ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਮਹਿੰਗਾਈ ਨੂੰ ਘੱਟ ਰੱਖਣਾ ਇੱਕ ਚੁਣੌਤੀ ਹੋਵੇਗਾ।