ChandigarhLatest NewsNationalPunjabਖ਼ਬਰਾਂ
ਢੀਂਡਸਾ ਦੇ ਅਕਾਲੀ ਦਲ ‘ਚ ਸ਼ਾਮਲ ਹੋਇਆ ਯੂਨਾਈਟਿਡ ਅਕਾਲੀ ਦਲ | Dhindsa | Bhai Mohkam Singh

ਜਲੰਧਰ 25 ਜੁਲਾਈ 2020
ਯੂਨਾਈਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਭਾਈ ਮੋਹਕਮ ਸਿੰਘ ਤੇ ਉਹਨਾਂ ਦੇ ਸਮਰਥਕਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਢੀਂਡਸਾ ਨੇ ਕਿਹਾ ਕਿ ਮੈਂ ਅਕਾਲੀ ਦਲ ਪ੍ਰਧਾਨ ਨਹੀਂ ਸੇਵਕ ਹਾਂ ਅਤੇ ਪਾਰਟੀ ਤੋਂ ਹੱਟ ਕੋਈ ਵੀ ਫੈਸਲਾ ਨਹੀਂ ਕਰਾਂਗਾ। ਉਹਨਾਂ ਕਿਹਾ ਕਿ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ਼ ਖੜੇ ਹੋਣ ਦਾ ਸਮਾਂ ਹੈ ਇਸ ਲਈ ਸਾਰਿਆਂ ਨੂੰ ਇਕੱਠੇ ਹੋ ਕੇ ਲੜਨਾ ਪਵੇਗਾ।