ChandigarhLatest NewsPunjabਖ਼ਬਰਾਂ

ਪੰਜਾਬ ਕੈਬਨਿਟ ਵੱਲੋਂ ਛੇ ਹੋਰ ਵਿਭਾਗਾਂ ਲਈ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਨੂੰ ਹਰੀ ਝੰਡੀ

ਚੰਡੀਗੜ, 5 ਅਗਸਤ 2020

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਛੇ ਹੋਰ ਵਿਭਾਗਾਂ ਦੀ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ 2019-23 ਅਤੇ ਸਾਲਾਨਾ ਕਾਰਜ ਯੋਜਨਾ 2019-20 ਨੂੰ ਹਰੀ ਝੰਡੀ ਦੇ ਦਿੱਤੀ, ਇਸ ਦੇ ਨਾਲ ਹੀ ਸੂਬੇ ਵਿੱਚ ਅਜਿਹੀਆਂ ਯੋਜਨਾਵਾਂ ਵਾਲੇ ਵਿਭਾਗਾਂ ਦੀ ਗਿਣਤੀ 24 ਹੋ ਗਈ।
ਅੱਜ ਦੀ ਮੀਟਿੰਗ ਵਿੱਚ ਜਿਨਾਂ ਵਿਭਾਗਾਂ ਦੀਆਂ ਇਸ ਯੋਜਨਾਵਾਂ ਨੂੰ ਬਿਹਤਰੀਨ ਕਾਰਗੁਜ਼ਾਰੀ ਦੇ ਮਾਪਦੰਡ ਸਥਾਪਤ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਉਨਾਂ ਵਿੱਚ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ, ਬਿਜਲੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ ਅਤੇ ਸੂਚਨਾ ਤਕਨਾਲੋਜੀ ਸ਼ਾਮਲ ਹਨ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਤੇ ਸਾਲਾਨਾ ਕਾਰਜ ਯੋਜਨਾ ਅਨੁਸਾਰ ਸਰਕਾਰੀ ਕਰਮਚਾਰੀਆਂ ਲਈ ਕਾਰਗੁਜ਼ਾਰੀ ਦੇ ਮਾਪਦੰਡ ਟੀਚਿਆਂ, ਨਿਸ਼ਾਨੇ ਤੇ ਨਤੀਜਿਆਂ ’ਤੇ ਆਧਾਰਤ ਹੋਣਗੇ। ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਵਿੱਚ ਦੱਸੇ ਕਾਰਗੁਜ਼ਾਰੀ ਦੇ ਮਾਪਦੰਡਾਂ ਅਨੁਸਾਰ ਵਿਭਾਗ ਦੀਆਂ ਨੀਤੀਆਂ, ਪ੍ਰੋਗਰਾਮ ਤੇ ਸਕੀਮਾਂ ਨੂੰ ਲਾਗੂ ਕਰਨ ਲਈ ਹਰੇਕ ਕਰਮਚਾਰੀ ਜ਼ਿੰਮੇਵਾਰ ਹੋਵੇਗਾ ਜਿਸ ਦੀ ਨਿਗਰਾਨੀ ਆਨਲਾਈਨ ਐਸ.ਡੀ.ਜੀ. ਸਿਸਟਮ ਰਾਹੀਂ ਕੀਤੀ ਜਾਵੇਗੀ। ਟੀਚਿਆਂ ਦੇ ਆਧਾਰ ’ਤੇ ਵਿਭਾਗਾਂ ਦੀ ਕਾਰਗੁਜ਼ਾਰੀ ਮਲਾਜ਼ਮਾਂ ਦੀ ਸਾਲਾਨਾ ਕਾਰਗੁਜ਼ਾਰੀ ਅਪ੍ਰੇਜ਼ਲ ਰਿਪੋਰਟਾਂ ਵਿੱਚ ਦਰਜ ਕੀਤੀ ਜਾਵੇਗੀ।
ਸੂਬਾ ਸਰਕਾਰ ਵੱਲੋਂ ਟਿਕਾਊ ਵਿਕਾਸ ਟੀਚੇ (ਐਸ.ਡੀ.ਜੀ.) ਤੈਅ ਕੀਤੇ ਗਏ ਹਨ ਤਾਂ ਜੋ ਇਨਾਂ ਨੂੰ ਪੂਰਿਆਂ ਕਰਨ ਲਈ ਢੁੱਕਵੀਂ ਯੋਜਨਾਬੰਦੀ ਅਤੇ ਨਜ਼ਰਸਾਨੀ ਕੀਤੀ ਜਾ ਸਕੇ ਅਤੇ ਬਿਹਤਰ ਨਤੀਜੇ ਹਾਸਲ ਹੋ ਸਕਣ। ਹੁਣ ਤੱਕ 24 ਵਿਭਾਗਾਂ ਵੱਲੋਂ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਕੈਬਨਿਟ ਵੱਲੋਂ ਪ੍ਰਵਾਨ ਕੀਤੀ ਗਈ ਹੈ। ਸਾਲਾਨਾ ਕਾਰਜ ਯੋਜਨਾ 2021-22 ਦੀ ਵੰਡ ਅਤੇ 2020-21 ਲਈ ਸੋਧੇ ਹੋਏ ਅਨੁਮਾਨ ਭੇਜਣ ਦਾ ਫੈਸਲਾ ਪ੍ਰਬੰਧਕੀ ਵਿਭਾਗਾਂ ਵੱਲੋਂ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾ 2019-23 ਦੇ ਆਧਾਰ ’ਤੇ ਕੀਤਾ ਜਾਵੇਗਾ।
ਇਹ ਪ੍ਰਮੁੱਖ ਮਾਪਦੰਡ ਸੰਯੁਕਤ ਰਾਸ਼ਟਰ ਦੇ 2030 ਵਿਕਾਸ ਏਜੰਡੇ ਦੇ ਅਨੁਸਾਰ ਹਨ ਅਤੇ ਇਸ ਤੋਂ ਇਲਾਵਾ 169 ਟੀਚਿਆਂ ਅਤੇ 306 ਸੂਚਕਾਂ ਜਿਨਾਂ ਵਿੱਚ ਮਿਲੇਨੀਅਮ ਵਿਕਾਸ ਟੀਚਿਆਂ (ਐਮ.ਡੀ.ਜੀ.) ਦੇ ਸਮਾਜਿਕ, ਆਰਥਿਕ ਅਤੇ ਵਾਤਾਵਰਣ ਸਬੰਧੀ ਪੱਖਾਂ ਨੂੰ ਵਿਆਪਕ ਪੱਧਰ ’ਤੇ ਕਵਰ ਕੀਤਾ ਜਾਵੇਗਾ।
ਹਾਲਾਂਕਿ ਐਮ.ਡੀ.ਜੀ. ਨਿਸ਼ਾਨੇ ਛੇਤੀ ਪ੍ਰਾਪਤ ਕੀਤੇ ਜਾ ਸਕਦੇ ਹਨ ਕਿਉ ਜੋ ਐਸ.ਡੀ.ਜੀ. ਦੇ ਟੀਚੇ ਮਹੱਤਵਕਾਂਸੀ ਹਨ, ਇਨਾਂ ਦਾ ਦਾਇਰਾ ਵਿਸਤਿ੍ਰਤ ਹੁੰਦਾ ਹੈ ਅਤੇ ਸਾਰੇ ਹਿੱਸੇਦਾਰਾਂ ਦੇ ਪੱਧਰ ਸੰਗਠਿਤ ਤੇ ਸਾਂਝੇ ਯਤਨਾਂ ਦੀ ਮੰਗ ਕਰਦੇ ਹਨ।
ਪ੍ਰਬੰਧਕੀ ਵਿਭਾਗਾਂ ਨੂੰ ਰਣਨੀਤਕ ਕਾਰਜ ਯੋਜਨਾ ਬਣਾਉਣ ਲਈ ਵਿਸਥਾਰ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪ੍ਰਬੰਧਕੀ ਵਿਭਾਗਾਂ ਨੂੰ ਮਹਿਕਮੇ ਦੇ ਮੰਤਰੀ ਦੀ ਮਨਜ਼ੂਰੀ ਨਾਲ ਚਾਰ ਸਾਲਾ ਰਣਨੀਤਕ ਕਾਰਜ ਯੋਜਨਾ 2019-23 ਅਤੇ ਸਾਲਾਨਾ ਕਾਰਜ ਯੋਜਨਾ 2019-20 ਯੋਜਨਾ ਵਿਭਾਗ ਕੋਲ ਜਮਾਂ ਕਰਵਾਉਣੀ ਜ਼ਰੂਰੀ ਹੈ।

Tags

Related Articles

Leave a Reply

Your email address will not be published. Required fields are marked *

Back to top button
Close
Close