breaking newsਖ਼ਬਰਾਂ
ਪੱਛਮੀ ਬੰਗਾਲ ‘ਚ ਧਮਾਕੇਦਾਰ ਜਿੱਤ ਤੋਂ ਬਾਅਦ ਮਮਤਾ ਬੈਨਰਜੀ ਨੇ ਅੱਜ ਮੁੱਖ ਮੰਤਰੀ ਵੱਜੋਂ ਚੁੱਕੀ ਸਹੁੰ

ਕੋਲਕਾਤਾ : ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਬੰਗਾਲ ਦੇ ਰਾਜਪਾਲ ਓ. ਪੀ. ਧਨਖੜ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਕੋਲਕਾਤਾ ਵਿਖੇ ਰਾਜਭਵਨ ’ਚ ਸਾਦੇ ਸਮਾਰੋਹ ’ਚ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕੀ। ਕੋਰੋਨਾ ਕਾਲ ਅਤੇ ਉਸ ਦੇ ਦਿਸ਼ਾ-ਨਿਰਦੇਸ਼ ਦੀ ਵਜ੍ਹਾ ਕਾਰਨ ਸਹੁੰ ਚੁੱਕ ਸਮਾਰੋਹ ਛੋਟਾ ਹੀ ਰੱਖਿਆ ਗਿਆ। ਅਜੇ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ ਨਹੀਂ ਹੋਵੇਗਾ।
ਦੱਸ ਦੇਈਏ ਕਿ 2 ਮਈ ਨੂੰ ਪੱਛਮੀ ਬੰਗਾਲ ਸਮੇਤ 5 ਸੂਬਿਆਂ ਦੇ ਆਏ ਚੋਣ ਨਤੀਜਿਆਂ ’ਚ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਨੇ ਬੰਪਰ ਵੋਟਾਂ ਨਾਲ ਜਿੱਤ ਹਾਸਲ ਕੀਤੀ। ਟੀ. ਐੱਮ. ਸੀ. ਨੇ 292 ’ਚੋਂ 213 ਸੀਟਾਂ ’ਤੇ ਜਿੱਤ ਦਰਜ ਕੀਤੀ। ਹਾਲਾਂਕਿ ਮਮਤਾ ਬੈਨਰਜੀ ਸਭ ਤੋਂ ਹਾਈ-ਪ੍ਰੋਫਾਈਲ ਸੀਟ ਨੰਦੀਗ੍ਰਾਮ ਤੋਂ ਹਾਰ ਗਈ, ਉਨ੍ਹਾਂ ਨੂੰ 1956 ਵੋਟਾਂ ਦੇ ਫਰਕ ਨਾਲ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ ਹਰਾਇਆ