breaking newscovid-19NationalSportsਖ਼ਬਰਾਂ

ਭਾਰਤੀ ਮੁੱਕੇਬਾਜ਼ੀ ਮਹਾਸੰਘ ਦੇ ਕਾਰਜਕਾਰੀ ਨਿਰਦੇਸ਼ਕ ਨੇ ਦੁਨੀਆ ਨੂੰ ਕਿਹਾ ਅਲਵਿਦਾ, ਕੋਰੋਨਾ ਤੋਂ ਹਾਰੀ ਜੰਗ

ਨਵੀਂ ਦਿੱਲੀ : ਭਾਰਤੀ ਮੁੱਕੇਬਾਜ਼ੀ ਮਹਾਸੰਘ ਦੇ ਕਾਰਜਕਾਰੀ ਨਿਰਦੇਸ਼ਕ ਆਰ. ਕੇ. ਸਚੇਟੀ ਦਾ ਕੋਵਿਡ-19 ਨਾਲ ਜੂਝਣ ਤੋਂ ਬਾਅਦ ਅੱਜ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ 56 ਸਾਲਾਂ ਦੇ ਸਨ। ਇਹ ਮਾਹਿਰ ਖੇਡ ਪ੍ਰਸ਼ਾਸਕ ਪਿਛਲੇ ਕੁਝ ਦਿਨਾਂ ਤੋਂ ਇੱਥੇ ਇਕ ਹਸਪਤਾਲ ’ਚ ਵੈਂਟੀਲੇਟਰ ’ਤੇ ਸੀ।

ਭਾਰਤੀ ਮੁੱਕੇਬਾਜ਼ੀ ਮਹਾਸੰਘ ਨੇ ਬਿਆਨ ’ਚ ਕਿਹਾ, ‘‘ਅਸੀਂ ਬੇਹੱਦ ਦੁਖ ਦੇ ਨਾਲ ਤੁਹਾਨੂੰ ਦਸ ਰਹੇ ਹਾਂ ਕਿ ਆਰ. ਕੇ. ਸਚੇਟੀ ਅੱਜ ਸਵੇਰੇ ਸਾਨੂੰ ਸਾਰਿਆਂ ਨੂੰ ਛੱਡ ਕੇ ਅਨੰਤ ਯਾਤਰਾ ’ਤੇ ਚਲੇ ਗਏ ਜਿਸ ਨਾਲ ਖੇਡ ਜਗਤ ’ਚ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।’’ ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਨੇ ਵੀ ਸਚੇਟੀ ਦੇ ਦਿਹਾਂਤ ’ਤੇ ਸੋਗ ਪ੍ਰਗਟਾਇਆ ਹੈ।

ਆਈ. ਓ. ਏ. ਜਨਰਲ ਸਕੱਤਰ ਰਾਜੀਵ ਮਹਿਤਾ ਨੇ ਬਿਆਨ ’ਚ ਕਿਹਾ, ‘‘ਆਈ. ਓ. ਏ. ਦੇ ਸੰਯੁਕਤ ਸਕੱਤਰ, ਬੀ. ਐੱਫ਼. ਆਈ. ਦੇ ਕਾਰਜਕਾਰੀ ਨਿਰਦੇਸ਼ਕ ਤੇ ਪਿਆਰੇ ਦੋਸਤ ਰਾਜਕੁਮਾਰ ਸਚੇਟੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ।’’ ਭਾਰਤੀ ਐਥਲੈਟਿਕਸ ਮਹਾਸੰਘ ਨੇ ਵੀ ਇਸ ਖੇਡ ਪ੍ਰਸ਼ਾਸਕ ਦੇ ਦਿਹਾਂਤ ’ਤੇ ਸੋਗ ਪ੍ਰਗਟਾਇਆ ਹੈ।

Tags

Related Articles

Leave a Reply

Your email address will not be published. Required fields are marked *

Back to top button
Close
Close