ChandigarhLatest NewsNationalPunjabਖ਼ਬਰਾਂ
ਮੁਲਤਾਨੀ ਕੇਸ- ਸਾਬਕਾ DGP ਸੁਮੇਧ ਸੈਣੀ ਖਿਲਾਫ਼ ਮਾਮਲੇ ‘ਚ ਵੱਡੀ ਖ਼ਬਰ

ਚੰਡੀਗੜ੍ਹ 30 ਜੁਲਾਈ 2020
ਬਲਵੰਤ ਸਿੰਘ ਮੁਲਤਾਨੀ ਅਗਵਾ ਤੇ ਲਾਪਤਾ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਪੁਲਿਸ ਅਫ਼ਸਰਾਂ ਖ਼ਿਲਾਫ਼ ਦਰਜ ਫ਼ੌਜਦਾਰੀ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੀ ਅਦਾਲਤ ਵਿੱਚ ਹੋਈ। ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਚੰਡੀਗੜ੍ਹ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪਹਿਲਾਂ ਦਿੱਤੀ ਕੱਚੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ। ਬਚਾਅ ਪੱਖ ਨੇ ਸਰਕਾਰੀ ਵਕੀਲ ਵੱਲੋਂ ਮੁਲਜ਼ਮਾਂ ਦੀਆਂ ਜ਼ਮਾਨਤਾਂ ਰੱਦ ਕਰਨ ਸਬੰਧੀ ਦਾਖ਼ਲ ਕੀਤੀ ਅਰਜ਼ੀ ਬਾਰੇ ਆਪਣਾ ਜਵਾਬ ਪੇਸ਼ ਕਰਨ ਲਈ ਅਦਾਲਤ ਤੋਂ ਕੁਝ ਦਿਨਾਂ ਦੀ ਮੋਹਲਤ ਮੰਗੀ ਗਈ। ਜਿਸ ਤੋਂ ਬਾਅਦ ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ 7 ਅਗਸਤ ’ਤੇ ਅੱਗੇ ਪਾ ਦਿੱਤੀ ਹੈ।