breaking newscoronaviruscovid-19Latest NewsPunjabਖ਼ਬਰਾਂ
ਰਾਜਾ ਵੜਿੰਗ ਨੇ CM ਤੋਂ ਮੰਗ ਕੀਤੀ ਰਾਜਸਥਾਨ ਵਾਂਗ ਪੰਜਾਬ ਦੇ ਨਿੱਜੀ ਹਸਪਤਾਲ ਵਿੱਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਮੁਫਤ ਕੀਤਾ ਜਾਵੇ
ਗਿਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ‘ਚ ਫੈਲੀ ਇਸ ਮਾਹਾਂਮਾਰੀ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਦੇ ਅੱਗੇ ਇੱਕ ਮੰਗ ਰੱਖੀ ਹੈ ਉਨ੍ਹਾਂ ਕਿਹਾ ਕਿ ਪੰਜਾਬ ‘ਚ ਵੀ ਰਾਜਸਥਾਨ ਵਾਂਗ ਪ੍ਰਾਈਵੇਟ ਹਸਪਤਾਲਾਂ ‘ਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਮੁਫਤ ਕੀਤਾ ਜਾਵੇ।ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹੀ ਰਾਜਸਥਾਨ ਦੀ ਅਸ਼ੋਕ ਗਹਲੋਤ ਸਰਕਾਰ ਨੇ ਸੂਬੇ ‘ਚ ਇੱਕ ਬੀਮਾ ਯੋਜਨਾ ਦੇ ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ ‘ਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਮੁਫਤ ਕਰਨ ਦਾ ਫੈਸਲਾ ਕੀਤਾ ਹੈ।ਜਿਸਨੂੰ ਦੇਖਦਿਆਂ ਵਿਧਾਇਕ ਰਾਜ ਵੜਿੰਗ ਨੇ ਵੀ ਸਰਕਾਰ ਨੂੰ ਅਜਿਹਾ ਕਰਨ ਦੀ ਮੰਗ ਕੀਤੀ ਹੈ