
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਮੁੱਖ ਮੁੱਦਿਆਂ ਉੱਪਰ ਵਿਚਾਰ-ਚਰਚਾ ਕਰਨ ਲਈ ਕੈਬਨਿਟ ਮੀਟਿੰਗ ਦੀ ਅਗਵਾਈ ਕੀਤੀ। ਕੈਪਟਨ ਨੇ ਕਿਹਾ ਕਿ ਕੋਰੋਨਾ ਵਾਇਰਸ ਪ੍ਰਤੀ ਸਾਨੂੰ ਸਾਰਿਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ, ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਕੈਪਟਨ ਨੇ ਆਪਣਾ ਵੀ ਕੋਵਿਡ-19 ਦਾ ਟੈਸਟ ਕਰਵਾਇਆ ਜੋ ਕਿ ਨੈਗੇਟਿਵ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ, ਆਪਣੇ ਕੈਬਨਿਟ ਸਹਿਕਰਮੀਆਂ ਨੂੰ ਵੀ ਕੋਵਿਡ-19 ਟੈਸਟ ਕਰਵਾਉਣ ਤੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਕੋਰੋਨਾ ਵਾਇਰਸ ਮਹਾਂਮਾਰੀ ਦੇ ਖ਼ਾਤਮੇ ਲਈ ਅਸੀਂ ਹਰ ਠੋਸ ਕਦਮ ਚੁੱਕ ਰਹੇ ਹਾਂ ਤੇ ਇਸ ਖਿਲਾਫ਼ ਲੜਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।




