Punjabਖ਼ਬਰਾਂ

ਸੁਮੇਧ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ ਫਿਲਹਾਲ ਟਲੀ

ਮੁਹਾਲੀ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇਕ ਵਿਅਕਤੀ ਦੇ ਅਗਵਾ ਕਰਨ ਤੇ ਲਾਪਤਾ ਕਰਨ ਦੇ ਦੋਸ਼ਾਂ ਤਹਿਤ ਅਦਾਲਤ ਵਲੋਂ ਪੱਕੀ ਜ਼ਮਾਨਤ ਦੇਣ ਦੀ ਕਾਰਵਾਈ ਫਿਲਹਾਲ ਟਾਲ ਦਿੱਤੀ ਗਈ ਹੈ। ਸੁਮੇਧ ਸਿੰਘ ਸੈਣੀ ‘ਤੇ ਪੰਜਾਬ ਦੇ ਸਾਬਕਾ ਆਈ ਏ ਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਤੇ ਲਾਪਤਾ ਕਰਨ ਦੇ ਗੰਭੀਰ ਦੋਸ਼ ਲੱਗੇ ਹਨ।
ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਦੁਬਾਰਾ ਤੋਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਬਰਕਰਾਰ ਰੱਖੀ ਪਰ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ 6 ਜੁਲਾਈ ਤੱਕ ਅੱਗੇ ਪਾ ਦਿੱਤੀ ਹੈ।
ਪੰਜਾਬ ਸਰਕਾਰ ਵੱਲੋ ਇਸ ਬਹੁ-ਚਰਚਿਤ ਦੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਵਿਸ਼ੇਸ਼ ਸਰਾਕਰੀ ਵਕੀਲ ਸਰਤੇਜ਼ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਤੇ ਬਚਾਅ ਪੱਖ ਦੇ ਵਕੀਲ ਐਚ ਐਸ ਧਨੋਆ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਏ ਤੇ ਉਨ੍ਹਾਂ ਵਿਚ ਭਖਵੀਂ ਬਹਿਸ ਹੋਈ। ਸੁਣਵਾਈ ਮੌਕੇ ਪੀੜ੍ਹਿਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿਚ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button
Close
Close