breaking newsDelhi
breaking news:-‘AAP’ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਭਿਆਨਕ ਬਿਮਾਰੀ ਨਾਲ ਹੋਈ ਮੌਤ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਰਨੈਲ ਸਿੰਘ ਕੋਰੋਨਾ ਵਾਇਰਸ ਤੋਂ ਪੀੜਤ ਸੀ। ਤੁਹਾਨੂੰ ਦੱਸ ਦੇਈਏ ਕਿ ਜਰਨੈਲ 1984 ਦੇ ਦੰਗਿਆਂ ਪ੍ਰਤੀ ਆਪਣਾ ਵਿਰੋਧ ਜ਼ਾਹਰ ਕਰਨ ‘ਤੇ ਚਰਚਾ‘ ਚ ਆਏ ਸੀ। ਇੰਨਾ ਹੀ ਨਹੀਂ, ਉਹ ਪ੍ਰਕਾਸ਼ ਬਾਦਲ ਖਿਲਾਫ ਵੀ ਚੋਣ ਲੜ ਚੁੱਕੇ ਹਨ।

ਇਸ ਦੇ ਨਾਲ ਹੀ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਜਰਨੈਲ ਸਿੰਘ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ ਕਿ ਉਹ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਮੌਤ ਤੋਂ ਦੁਖੀ ਹਨ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਉਸਨੂੰ ਸਮਾਜ ਵਿੱਚ ਪਾਏ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।




