ਵੱਡੀ ਖ਼ਬਰ- ਰਿਸ਼ਵਤ ਮਾਮਲੇ ‘ਚ ਫ਼ਰਾਰ ਸਾਬਕਾ SHO ਜਸਵਿੰਦਰ ਕੌਰ ਦਾ ਵੇਖੋ ਕੀ ਬਣਿਆ | Jaswinder Kaur SHO

ਚੰਡੀਗੜ੍ਹ 25 ਜੁਲਾਈ 2020
ਆਖਿਰਕਾਰ ਰਿਸ਼ਵਤ ਮਾਮਲੇ ‘ਚ ਫ਼ਰਾਰ ਚੰਡੀਗੜ੍ਹ ਦੀ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੇ ਜ਼ਿਲ੍ਹਾ ਅਦਾਲਤ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਦਰਅਸਲ ਮਨੀਮਾਜਰਾ ਦੇ ਵਸਨੀਕ ਗੁਰਦੀਪ ਸਿੰਘ ਨੇ 26 ਜੂਨ ਨੂੰ ਸੀਬੀਆਈ ਕੋਲ ਸ਼ਿਕਾਇਤ ਕੀਤੀ ਸੀ ਕਿ 10 ਜੂਨ ਨੂੰ ਥਾਣਾ ਮਨੀਮਾਜਰਾ ਦੀ ਮੁਖੀ ਜਸਵਿੰਦਰ ਕੌਰ ਨੇ ਉਸ ਨੂੰ ਫੋਨ ਕਰਕੇ ਕਿਹਾ ਕਿ ਰਣਧੀਰ ਸਿੰਘ ਨਾਮ ਦੇ ਵਿਅਕਤੀ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਵਾਉਣ ਲਈ 27 ਲੱਖ ਰੁਪਏ ਲੈਣ ਸਬੰਧੀ ਸ਼ਿਕਾਇਤ ਆਈ ਹੈ। ਉਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਇੰਸਪੈਕਟਰ ਜਸਵਿੰਦਰ ਕੌਰ ਨੇ ਉਸ ’ਤੇ ਕੇਸ ਦਰਜ ਨਾ ਕਰਨ ਬਦਲੇ ਪੰਜ ਲੱਖ ਰੁਪਏ ਦੀ ਕਥਿਤ ਰਿਸ਼ਵਤ ਮੰਗੀ ਸੀ। ਪੰਜ ਲੱਖ ਵਿੱਚੋਂ ਪਹਿਲੀ ਕਿਸ਼ਤ ਗੁਰਦੀਪ ਸਿੰਘ ਨੇ ਵਿਚੋਲੇ ਭਗਵਾਨ ਸਿੰਘ ਨੂੰ ਸੰਗਰੂਰ ਵਿੱਚ ਦੇ ਦਿੱਤੀ ਸੀ ਪਰ ਇਸ ਤੋਂ ਬਾਅਦ ਜਦੋਂ ਉਹ ਦੂਜੀ ਕਿਸ਼ਤ 29 ਜੂਨ ਦੀ ਰਾਤ ਨੂੰ ਦੇਣ ਲਈ ਪਹੁੰਚਿਆ ਤਾਂ ਸੀਬੀਅਈ ਨੇ ਟਰੈਪ ਲਗਾ ਕੇ ਭਗਵਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਅਗਲੇ ਦਿਨ ਹੀ ਇੰਸਪੈਕਟਰ ਜਸਵਿੰਦਰ ਕੌਰ ਫ਼ਰਾਰ ਹੋ ਗਈ ਸੀ। ਜਿਸ ਤੋਂ ਬਾਅਦ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਤੋਂ ਸਾਬਕਾ ਐੱਸਐੱਚਓ ਜਸਵਿੰਦਰ ਕੌਰ ਨੂੰ ਕੋਈ ਰਾਹਤ ਨਹੀਂ ਮਿਲੀ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਜਸਵਿੰਦਰ ਕੌਰ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।




